HomeStatesPunjabਜ਼ਿਲ੍ਹਾ ਪੱਧਰੀ "ਕਲਾ ਉਤਸਵ" ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ “ਕਲਾ ਉਤਸਵ” ਮੁਕਾਬਲੇ ਕਰਵਾਏ ਗਏ

ਜਲੰਧਰ, 8 ਅਗਸਤ :- ਵਿੱਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਲਈ ਸਮੱਗਰਾ ਸਿੱਖਿਆ ਅਭਿਆਨ ਤਹਿਤ “ਕਲਾ ਉਤਸਵ” ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਸਥਾਨਕ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਅਤੇ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਸ਼ੁਰੂ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲਾ ਉਤਸਵ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਗੋਹਰੀਨਾ ਨੇ ਦੱਸਿਆ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਕਰਵਾਏ ਜਾ ਰਹੇ ਕਲਾ ਉਤਸਵ ਦੇ ਪਹਿਲੇ ਦਿਨ ਜ਼ਿਲ੍ਹੇ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦੇ ਤਕਰੀਬਨ 170 ਵਿੱਦਿਆਰਥੀਆਂ ਨੇ ਵੱਖ-ਵੱਖ ਮੁਕਾਬਿਲਆਂ ਵਿੱਚ ਭਾਗ ਲਿਆ। ਨੋਡਲ ਅਫ਼ਸਰ ਪ੍ਰਿੰਸੀਪਲ ਮਨਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕਲਾ ਉਤਸਵ ਦੇ ਪਹਿਲੇ ਦਿਨ ਵਿਜ਼ੂਅਲ ਆਰਟਸ ਦੇ ਵੱਖ-ਵੱਖ ਮੁਕਾਬਲੇ, ਨਾਟਕ, ਇੰਸਟਰੂਮੈਂਟਲ ਸੰਗੀਤ ਵਾਦਨ ਅਤੇ ਕਲਾਸੀਕਲ ਡਾਂਸ ਮੁਕਾਬਲਿਆਂ ਵਿੱਚ ਸਰਕਾਰੀ, ਗ਼ੈਰ ਸਰਕਾਰੀ, ਏਡਿਡ ਅਤੇ ਕੇੰਦਰੀ ਸਕੂਲਾਂ ਦੇ ਵਿੱਦਿਆਰਥੀਆਂ ਵੱਲੋਂ ਵਧ ਚੜ੍ਹ ਕੇ ਭਾਗ ਲਿਆ ਗਿਆ। ਉਨ੍ਹਾਂ ਭਾਗ ਲੈਣ ਵਾਲੇ ਵਿੱਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿੱਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਵੀ ਰੁਚੀ ਲੈਣੀ ਚਾਹੀਦੀ ਹੈ। ਅੱਜ ਦੇ ਨਾਟਕ ਮੁਕਾਬਲਿਆਂ ਵਿੱਚ ਪੁਲਿਸ ਡੀ.ਏ.ਵੀ ਸਕੂਲ ਨੇ ਪਹਿਲਾ, ਸਕੂਲ ਆਫ ਐਮੀਨੈਂਸ ਆਦਮਪੁਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੇਸ ਰਾਜ ਤੇ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਨਾਟਕ ਮੁਕਾਬਲਿਆਂ ਵਿੱਚ ਹਰਜੀਤ ਸਿੰਘ, ਕਮਲਜੀਤ ਸਿੰਘ ਅਤੇ ਹਰੀਸ਼ ਚੰਦਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਵਿਜ਼ੂਅਲ ਆਰਟਸ ਦੇ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਪਹਿਲਾ, ਦਯਾਨੰਦ ਮਾਡਲ ਸਕੂਲ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਂਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੰਗੀਤ ਵਾਦਨ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਮੀਪੁਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਨੇ ਦੂਸਰਾ ਅਤੇ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਲਾਸੀਕਲ ਨਾਚ ਵਿੱਚ ਪੁਲਿਸ ਡੀਏਵੀ ਸਕੂਲ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖਾਸ ਨੇ ਤੀਸਰਾ ਸਥਾਨ ਹਾਸਲ ਕੀਤਾ।ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਿੰਸੀਪਲ ਗੋਹਰੀਨਾ, ਪ੍ਰਿੰਸੀਪਲ ਮਨਿੰਦਰ ਕੌਰ, ਸਹਾਇਕ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ, ਵੰਦਨਾ ਸ਼ਰਮਾ ਅਤੇ ਜੱਜਾਂ ਵਲੋਂ ਜੇਤੂ ਵਿੱਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿੱਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਅਵਨੀਤ ਕੌਰ ਅਤੇ ਰਜਿੰਦਰ ਕੌਰ ਤੋਂ ਅਲਾਵਾ ਭਾਗ ਲੈਣ ਵਾਲੇ ਵਿੱਦਿਆਰਥੀ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਵੀ ਹਾਜ਼ਰ ਸਨ।

latest articles

explore more

LEAVE A REPLY

Please enter your comment!
Please enter your name here